ਗੁਰਮ ਗੋਤ ਦਾ ਇਤਿਹਾਸ | Guram Goat History |

ਗੁਰਮ ਜੱਟ ਅੱਗਨੀ ਕੁਲ ਪਰਮਾਰਾਂ ਵਿੱਚੋਂ ਹਨ। ਇਸ ਬੰਸ ਦਾ ਮੋਢੀ ਗੁਰਮ ਵੀ ਜੱਗਦੇਉ ਬੰਸੀ ਸੀ। ਇਹ ਬਾਰ੍ਹਵੀਂ ਸਦੀ ਦੇ ਅੰਤ ਵਿੱਚ ਰਾਜਪੂਤਾਨੇ ਤੋਂ ਹੀ ਲੁਧਿਆਣੇ ਦੇ ਖੇਤਰ ਵਿੱਚ ਆਏ ਸਨ। ਇਨ੍ਹਾਂ ਨੇ ਆਲਮਗੀਰ ਪਿੰਡ ਦੇ ਨਜ਼ਦੀਕ ਗਰਮੀ ਪਿੰਡ ਵਸਾਇਆ ਸੀ। ਇਸ ਪਿੰਡ ਨੂੰ ਸਭ ਤੋਂ ਪਹਿਲਾਂ ਅਮੀਰ ਤੈਮੂਰਲੰਗ ਨੇ ਲੁਟਿਆ ਤੇ ਬਰਬਾਦ ਕੀਤਾ। ਗੁਰਮਾ ਦਾ ਜਾਨੀ ਤੇ ਮਾਲੀ ਨੁਕਸਾਨ ਹੋਇਆ ਸੀ। ਗੁਰਮਾ ਨੇ ਦੋਬਾਰਾ ਪਿੰਡ ਦਾ ਨਾਮ ਗੁਰਮ ਰੱਖ ਕੇ ਇੱਕ ਉੱਚੀ ਥਾਂ ਉੱਤੇ ਵਸਾਇਆ। 1761 ਈਸਵੀ ਵਿੱਚ ਜਦੋਂ ਘੱਲੂਘਾਰਾ ਵਰਤਿਆ ਸੀ ਉਸ ਸਮੇਂ ਵੀ ਅਹਿਮਦਸ਼ਾਹ ਅਬਦਾਲੀ ਨੇ ਗੁਰਮ ਪਿੰਡ ਦਾ ਬਹੁਤ ਨੁਕਸਾਨ ਕੀਤਾ। ਇਸ ਕਾਰਨ ਹੀ ਗਰਮ ਗੋਤ ਦੇ ਜੱਟਾਂ ਦੀ ਗਿਣਤੀ ਬਹੁਤ ਹੀ ਘੱਟ ਹੈ। ਘਲੂਘਾਰੇ ਦੇ ਸਮੇਂ ਕੁਝ ਗੁਰਮ ਮਲੇਰਕੋਟਲਾ ਵਲ ਚਲੇ ਗਏ। ਉਥੇ ਜਾਕੇ ਵੀ ਉਨ੍ਹਾਂ ਨੇ ਗੁਰਮ ਨਾਂਵ ਦਾ ਇਕ ਨਵਾਂ ਪਿੰਡ ਵਸਾਇਆ। ਗੁਰਮ ਗੋਤ ਦੇ ਬਹੁਤੇ ਲੋਕ ਲੁਧਿਆਣਾਂ ਅਤੇ ਸੰਗਰੂਰ ਤੇ ਖੇਤਰ ਵਿੱਚ ਹੀ ਹਨ। ਸਮਰਾਲੇ ਦੇ ਪਾਸ ਲੱਧੜਾਂ ਪਿੰਡ ਦੇ ਗੁਰਮ ਆਪਣੇ ਆਪ ਨੂੰ ਸੇਖੋਂ ਭਾਈਚਾਰੇ ਵਿੱਚੋਂ ਮੰਨਦੇ ਹਨ।

ਗੁਰਮ ਗੋਤ ਦਾ ਇਤਿਹਾਸ | Guram Goat History |

ਮਹਾਨ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਜਨਮ ਵੀ ਪਿੰਡ ਗੁਰਮ ਜ਼ਿਲ੍ਹਾ ਲੁਧਿਆਣਾ ਵਿੱਚ ਹੋਇਆ ਸੀ । ਬਾਬਾ ਜੀ ਦੇ ਪਿਤਾ ਆਪਣੇ ਸਾਥੀਆਂ ਸਮੇਤ ਲਾਪੁਰ ਦੇ ਪਠਾਣਾਂ ਨਾਲ ਲੜਦੇ ਹੋਏ ਸ਼ਹੀਦ ਹੋ ਗਏ ਸਨ । ਇਨ੍ਹਾਂ ਸ਼ਹੀਦਾਂ ਦੀਆਂ ਸਮਾਧੀਆਂ ਨਵੇਂ ਗੁਰਮ ਕੋਲ ਦੱਖਣ ਵਲ ਹਨ । ਆਪਣੇ ਪਿਤਾ ਦੇ ਮਰਨ ਤੋਂ ਮਗਰੋਂ ਬਚਪਨ ਵਿੱਚ ਬਾਬਾ ਦੀਪ ਸਿੰਘ ਆਪਣੇ ਨਾਨਕੇ ਪਿੰਡ ਪੋਹੁ ਵਿੰਡ ਮਾਝੇ ਵਿੱਚ ਚਲਾ ਗਿਆ ਸੀ । ਮਹਾਨ ਸ਼ਹੀਦ ਬਾਬਾ ਦੀਪ ਸਿੰਘ ਵੀ ਜੱਗਦੇਉ ਬੰਸੀ ਗੁਰਮ ਜੱਟ ਸੀ । ਇਹ ਪਰਮਾਰ ਰਾਜਪੂਤ ਹੀ ਸੀ । ਪੰਜਾਬ ਵਿੱਚ ਗੁਰਮ ਭਾਈਚਾਰੇ ਦੀ ਗਿਣਤੀ ਬਹੁਤ ਹੀ ਘੱਟ ਹੈ ਕਿਉਂਕਿ ਇਹ ਪਰਮਾਰਾਂ ਦਾ ਇੱਕ ਉਪਗੋਤ ਹੈ । ਮਾਲਵੇ ਵਿੱਚ ਸਾਰੇ ਗੁਰਮ ਜੱਟ ਸਿੱਖ ਹਨ । ਜੱਗਦੇਉ, ਸੁਲਖਨ ਤੇ ਧਨਿਚ ਆਦਿ ਪਰਮਾਰ ਸੂਰਮੇ ਵੀ ਰਾਜਸਤਾਨ ਦੇ ਮਾਰਵਾੜ ਖੇਤਰ ਤੋਂ ਆਕੇ ਹੀ ਪੰਜਾਬ ਵਿੱਚ ਆਬਾਦ ਹੋਏ ਸਨ । ਗੁਰਮ ਬਹੁਤਾ ਉਘਾ ਗੋਤ ਨਹੀਂ ਹੈ ।

ਗੁਰਮ ਗੋਤ ਦਾ ਇਤਿਹਾਸ | Guram Goat History |

Leave a Comment

error: Content is protected !!